ਸੜਕ ਤੇ SSP ਸਾਬ ਨੇ ਕੀਤਾ ਅਜਿਹਾ ਕੰਮ ਕਿ ਗਰੀਬ ਲੋਕ ਦੇ ਰਹੇ ਨੇ ਦੁਆਵਾਂ

ਪਟਿਆਲਾ ਦੇ ਐਸਐਸਪੀ ਵੱਲੋਂ ਕਰਫਿਊ ਦੌਰਾਨ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਲੋੜਵੰਦਾਂ ਅਤੇ ਗਰੀਬਾਂ ਨੂੰ ਖਾਣ ਪੀਣ ਦਾ ਸਾਮਾਨ ਵੰਡਿਆ ਗਿਆ। ਐਸਐਸਪੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ ਕਿ ਉਹ ਪਹਿਲਾਂ ਵੀ ਚੱਕਰ ਲਗਾ ਚੁੱਕੇ ਹਨ ਦੂਸਰੀ ਵਾਰ ਫੇਰ ਆਏ ਹਨ। ਉਹ ਪੁਲੀਸ ਮੁਲਾਜ਼ਮਾਂ ਦੇ ਮਨਾਂ ਵਿੱਚ ਆਪਣੇ ਮੁਲਕ ਪ੍ਰਤੀ ਪ੍ਰੇਮ ਦੀ ਭਾਵਨਾ ਜਗਾਉਣ ਆਏ ਹਨ। ਕਿਉਂਕਿ ਸਾਡਾ ਫਰਜ਼ ਪੰਜਾਬ ਨੂੰ ਅਤੇ ਸਮੁੱਚੇ ਭਾਰਤ ਨੂੰ ਬਚਾਉਣਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਖਾਣ ਪੀਣ ਦਾ ਇਹ ਸਾਮਾਨ ਲੋੜਵੰਦਾਂ ਤੱਕ ਪਹੁੰਚਣਾ ਚਾਹੀਦਾ ਹੈ। ਇਸ ਨੂੰ ਵੰਡਣ ਵਾਲੇ ਪ੍ਰਸਾਦ ਸਮਝ ਕੇ ਨਾ ਖਾਣ। ਸਗੋਂ ਸਿਰਫ਼ ਲੋੜਵੰਦਾਂ ਅਤੇ ਗਰੀਬ ਲੋਕਾਂ ਨੂੰ ਵੰਡਿਆ ਜਾਵੇ। ਐਸਐਸਪੀ ਦਾ ਕਹਿਣਾ ਹੈ ਕਿ ਪੰਜਾਬੀ ਲੋਕ ਸੋਚਦੇ ਹਨ ਕਿ ਉਨ੍ਹਾਂ ਨੂੰ ਕਰੋਨਾ ਨਹੀਂ ਹੋਵੇਗਾ ਉਹ ਸਿਹਤ ਪੱਖੋਂ ਤਕੜੇ ਹਨ। ਜਦ ਕਿ ਸਾਨੂੰ ਇਸ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵੀ ਦੱਸੀ।

ਐਸਐਸਪੀ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਦੀ ਅਸਲੀ ਥਾਂ ਸਲਾਖਾਂ ਪਿੱਛੇ ਹੈ। ਉਨ੍ਹਾਂ ਦੇ ਦੱਸਣ ਮੁਤਾਬਿਕ ਉਨ੍ਹਾਂ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਈਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੇ ਮਾਮਲੇ ਵੀ ਦਰਜ ਕੀਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply

Your email address will not be published. Required fields are marked *